ਹੁਣੀ-ਹੁਣੀ

2 ਹੋਣਗੇ ਅਕਾਲੀ ਦਲ ਦੇ ਪ੍ਰਧਾਨ? ਡਰੇ ਸੁਖਬੀਰ ਬਾਦਲ! ਕੌਣ ਅਸਲੀ ਤੇ ਕੌਣ ਨਕਲੀ?

26 April 2025

2 ਹੋਣਗੇ ਅਕਾਲੀ ਦਲ ਦੇ ਪ੍ਰਧਾਨ? ਡਰੇ ਸੁਖਬੀਰ ਬਾਦਲ! ਕੌਣ ਅਸਲੀ ਤੇ ਕੌਣ ਨਕਲੀ?

ਸ੍ਰੋਮਣੀ ਅਕਾਲੀ ਦੇ ਪ੍ਰਧਾਨ ਦੀ ਚੋਣ ਵਿਵਾਦਾਂ ‘ਚ ਘਿਰੀ ਹੋਈ ਹੈ।ਜਿਥੇ ਇੱਕ ਪਾਸੇ ਕੁਝ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਸੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਾ ਦਿੱਤਾ ਗਿਆ ਉਥੇ ਹੀ ਦੂਜੇ ਪਾਸੇ ਹੁਣ ਬਾਗੀ ਧੜਾ ਵੀ ਆਪਣਾ ਨਵਾਂ ਪ੍ਰਧਾਨ ਚੁਣਨ ਦੀ ਤਿਆਰੀ ‘ਚ ਹੈ।
ਦਰਅਸਲ ਸਾਬਕਾ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਇੱਕ ਵੱਡਾ ਬਿਆਨ ਦਿੱਤਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਨਿਗਰਾਨ ਕਮੇਟੀ ਦੀ ਅਗਵਾਈ ਹੇਠ ਚੱਲ ਰਹੀ ਭਰਤੀ ਮੁਹਿੰਮ ਮੁਕੰਮਲ ਹੋਣ ਤੋਂ ਬਾਅਦ ਹੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋਵੇਗੀ। ਡੇਰਾ ਕਾਰ ਸੇਵਾ ਭੂਰਿਆਂ ਵਾਲੇ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਨੇ ਕਿਹਾ ਸੰਗਤਾਂ ਸਿਰਫ ਉਸ ਸਖਸ਼ੀਅਤ ਨੂੰ ਹੀ ਅਕਾਲੀ ਦਲ ਦਾ ਪ੍ਰਧਾਨ ਮੰਨਣ, ਜੋ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ ਕਮੇਟੀ ਅਨੁਸਾਰ ਭਰਤੀ ਕੀਤੇ ਜਾਣ ਵਾਲੇ ਡੈਲੀਗੇਟਾਂ ਵੱਲੋਂ ਬਣਾਇਆ ਗਿਆ ਹੋਵੇ।ਨਾਲ ਹੀ ਉਨਾਂ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਹਮਲੇ ਨਾਲ ਕਸ਼ਮੀਰ ਤੇ ਕਸ਼ਮੀਰ ਦੇ ਲੋਕਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ‘ਤੇ ਹੋਏ ਦੁਰਵਿਵਹਾਰ ਦੀ ਨਿੰਦਾ ਕੀਤੀ ਹੈ। ਤੇ ਉਨਾਂ ਸੋ੍ਰਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਏਅਰਲਾਈਨਾਂ ਨਾਲ ਗੱਲਬਾਤ ਕਰਨ। ਉਨਾਂ ਕਿਹਾ ਕਿ ਸਿੱਖ ਧਰਮ ਦਾ ਪ੍ਰਚਾਰ ਹੋ ਰਿਹਾ ਹੈ ਪਰ ਕਈ ਲੋਕ ਪੈਸੇ ਲੈ ਕੇ ਧਰਮ ਪਰਿਵਾਰਤਨ ਕਰ ਰਹੇ ਹਨ ਜੋ ਅਤਿ ਨਿੰਦਣਯੋਗ ਹੈ। ਸੁ੍ਰੋਮਣੀ ਕਮੇਟੀ ਦੀਆਂ ਚੋਣਾਂ ਬਾਰੇ ਉਨਾਂ ਕਿਹਾ ਕਿ ਚੋਣਾਂ ਛੇਤੀ ਤੋਂ ਛੇਤੀ ਹੋਣੀਆਂ ਚਾਹੀਦੀਆਂ ਹਨ ਤੇ ਸਾਰੀਆਂ ਸਿੱਖ ਸੰਸਥਾਵਾਂ ਨੂੰ ਇਕੱਠੇ ਹੋ ਕੇ ਇਹ ਚੋਣਾਂ ਲੜਨੀਆਂ ਚਾਹੀਦੀਆਂ ਹਨ। ਉਨਾਂ ਕਿਹ ਜਿਨਾਂ ਨੇ ਸ੍ਰੋਮਣੀ ਕਮੇਟੀ ਦਾ ਘਾਣ ਕੀਤਾ ਹੈ ਉਨਾਂ ਨੂੰ ਬਾਹਰ ਦਾ ਰਾਸਤਾ ਵਿਖਾਉਣਾ ਚਾਹੀਦਾ ਹੈ।

2 ਹੋਣਗੇ ਅਕਾਲੀ ਦਲ ਦੇ ਪ੍ਰਧਾਨ? ਡਰੇ ਸੁਖਬੀਰ ਬਾਦਲ! ਕੌਣ ਅਸਲੀ ਤੇ ਕੌਣ ਨਕਲੀ?

ਦੱਸ ਦੇਈਏ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਅਕਾਲੀ ਮੰਤਰੀਆਂ ਨੂੰ ਤਲਬ ਕੀਤਾ ਗਿਆ ਸੀ ਜਿਨਾਂ ਨੂੰ ਇਸ ਦਿਨ ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਤੇ ਗੁਨਾਹਾਂ ਕਾਰਨ ਧਾਰਮਿਕ ਸਜਾ ਲਗਾਈ ਗਈ ਸੀ। ਤੇ ਨਾਲ ਹੀ ਅਕਾਲ ਤਖਤ ਦੇ ਜਥੇਦਾਰ ਨੇ ਅਕਾਲੀ ਦਲ ਦਾ ਢਾਂਚਾ ਭੰਗ ਕਰਕੇ ਨਵੇਂ ਸਿਰੇ ਤੋਂ ਅਕਾਲੀ ਦਲ ਦਾ ਵਿਸਥਾਰ ਕਰਨ ਦਾ ਹੁਕਮ ਦਿੱਤਾ ਸੀ। ਤੇ ਫਿਰ ਸੁਖਬੀਰ ਬਾਦਲ ਨੇ ਪ੍ਰਧਾਨਗੀ ਤੋਂ ਅਸਤੀਫਾ ਦੇ ਕੇ ਨਵੇਂ ਸਿਰੇ ਤੋਂ ਪ੍ਰਧਾਨ ਚੁਣੇ ਗਏ।ਜਿਸਦਾ ਵਿਰੋਧੀ ਧੜਾ ਲਗਾਤਾਰ ਵਿਰੋਧ ਕਰਦਾ ਆ ਰਿਹਾ ਹੈ।

Post Comment

You May Have Missed