ਹੁਣੀ-ਹੁਣੀ

ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਸਕੂਲ ‘ਚ ਵਾਪਰੀ ਹੈਰਾਨੀਜਨਕ ਘਟਨਾ, ਨੋਟਿਸ ਕੀਤੇ ਗਏ ਜਾਰੀ

ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਬੇਰੀਵਾਲਾ ਸਥਿਤ ਸ਼ਹੀਦ ਮਲਕੀਤ ਸਿੰਘ (ਲਾਭ ਵਾਲਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਸਕੂਲ ਦਾ ਨਾਨ ਟੀਚਿੰਗ ਸਟਾਫ ਗੈਰ-ਹਾਜ਼ਰ ਪਾਇਆ ਗਿਆ ਅਤੇ ਸਕੂਲ ਨੂੰ ਪੂਰੀ ਤਰ੍ਹਾਂ ਤਾਲਾ ਲੱਗਿਆ ਹੋਇਆ ਸੀ। ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਨੇ ਸਖ਼ਤ ਨੋਟਿਸ ਲੈਂਦਿਆਂ ਸਬੰਧਤ ਸਟਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।ਇਥੇ ਇਹ ਖਾਸ ਤੌਰ “ਤੇ ਦੱਸਣਯੋਗ ਹੈ ਕਿ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਸਕੂਲਾਂ ਵਿਚ ਛੁੱਟੀਆਂ ਹੁੰਦੀਆਂ ਹਨ, ਵਿਭਾਗ ਦੇ ਹੁਕਮਾਂ ਮੁਤਾਬਕ ਨਾਨ ਟੀਚਿੰਗ ਸਟਾਫ਼ ਨੂੰ ਸਕੂਲਾਂ ਵਿਚ ਹਾਜ਼ਰ ਰਹਿਣਾ ਹੁੰਦਾ ਹੈ। ਪਰ ਇਸ ਮੌਕੇ ਸਕੂਲ ਨੂੰ ਪੂਰੀ ਤਰ੍ਹਾਂ ਤਾਲਾ ਲੱਗਿਆ ਹੋਇਆ ਸੀ।

ਇਹ ਵੀ ਪੜ੍ਹੋ :ਬਠਿੰਡਾ ਜੇਲ੍ਹ ‘ਚੋਂ ਸਾਮਣੇ ਆਈ ਸਨਸਨੀ ਭਰੀ ਖ਼ਬਰ ! ਕੈਦੀਆਂ ਕੋਲੋਂ ਚਿੱਟਾ, ਮੋਬਾਇਲ ਤੇ ਘਾਤਕ ਹਥਿਆਰ ਹੋਏ ਬਰਾਮਦ 

ਜਾਣਕਾਰੀ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਫਾਜ਼ਿਲਕਾ ਦੇ ਦਫ਼ਤਰ ਵੱਲੋਂ ਜਾਰੀ ਪੱਤਰ ਵਿਚ ਦੱਸਿਆ ਗਿਆ ਹੈ ਕਿ ਉਸੇ ਦਿਨ ਸਵੇਰੇ 8:30 ਵਜੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਕੂਲ ਨੂੰ ਤਾਲਾ ਲੱਗਾ ਹੋਇਆ ਸੀ ਅਤੇ 3 ਕਰਮਚਾਰੀ ਮੌਕੇ ‘ਤੇ ਮੌਜੂਦ ਨਹੀਂ ਸੀ। ਇਸ ਗੰਭੀਰ ਕੁਤਾਹੀ ਦੀ ਰਿਪੋਰਟ ਤੁਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤੀ ਗਈ।ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫਾਜ਼ਿਲਕਾ ਨੇ ਸਕੂਲ ਦੇ ਸਮੂਹ ਸਟਾਫ ਨੂੰ ਆਪਣੇ ਦਫ਼ਤਰ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਹੈ। ਪੱਤਰ ਵਿਚ ਸਪੱਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਬੰਧਤ ਸਟਾਫ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦਾ ਤਾਂ ਇਕਪਾਸੜ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਜਿਸਦੀ ਪੂਰੀ ਜ਼ਿੰਮੇਵਾਰੀ ਸਬੰਧਤ ਕਰਮਚਾਰੀਆਂ ਦੀ ਹੋਵੇਗੀ।

Post Comment

You May Have Missed