ਹੁਣੀ-ਹੁਣੀ

ਹਰਭਜਨ ਤੋਂ ਬਾਅਦ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਅਸ਼ੋਕ ਮਿੱਤਲ ਨੇ ਮੰਗੀਆਂ ਵੋਟਾਂ, ਇਕੱਠੇ ਦਿਸੇ 5 ਮੰਤਰੀ

ਲੁਧਿਆਣਾ ਵਿਖੇ 19 ਤਾਰੀਖ਼ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਹਲਕਾ ਵੈਸਟ ਤੋਂ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਰਾਜ ਸਭਾ ਵਿਚ ਉਨ੍ਹਾਂ ਦੇ ਸਾਥੀ ਕ੍ਰਿਕਟਰ ਹਰਭਜਨ ਸਿੰਘ ਤੋਂ ਬਾਅਦ ਹੁਣ ਲਵਲੀ ਯੂਨੀਵਰਸਿਟੀ ਦੇ ਚਾਂਸਲਰ ਅਤੇ ਜਲੰਧਰ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਵੀ ਸ਼ੁੱਕਰਵਾਰ ਨੂੰ ਪੱਛਮੀ ਹਲਕੇ ਤੋਂ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਯਕੀਨੀ ਬਣਾਉਣ ਲਈ ਆਮ ਆਦਮੀ ਪਾਰਟੀ ਲਈ ਵੋਟਾਂ ਮੰਗੀਆਂ। ਉਨ੍ਹਾਂ ਦੇ ਨਾਲ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਵੀ ਉਨ੍ਹਾਂ ਨਾਲ ਸ਼ਾਮਲ ਹੋਏ।ਇਸ ਸਬੰਧੀ ਆਗਰਾ ਨਗਰ ਦੇ ਕਮਿਊਨਿਟੀ ਸੈਂਟਰ ਵਿੱਚ ਆਯੋਜਿਤ ਸਮਾਰੋਹ ਦੌਰਾਨ 4 ਮੰਤਰੀ ਇਕੱਠੇ ਮੌਜੂਦ ਸਨ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਬੈਂਸ, ਹਰਦੀਪ ਮੁੰਡੀਆਂ ਅਤੇ ਤਰੁਣਪ੍ਰੀਤ ਸੌਂਧ ਸ਼ਾਮਲ ਸਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਅਨੁਸਾਰ ਸੰਜੀਵ ਅਰੋੜਾ ਨੂੰ ਜਿੱਤ ਕੇ ਮੰਤਰੀ ਬਣਾਉਣ ਲਈ 19 ਜੂਨ ਨੂੰ ਈ. ਵੀ. ਐੱਮ. ਦੇ ਨੰਬਰ ਇਕ ‘ਤੇ ਝਾੜੂ ਦੇ ਚੋਣ ਨਿਸ਼ਾਨ ਦਾ ਬਟਨ ਦਬਾਉਣ ਦੀ ਅਪੀਲ ਕੀਤੀ। ਇਸ ਦੌਰਾਨ ਅਗਰਵਾਲ ਭਾਈਚਾਰੇ ਦੇ ਮੈਂਬਰਾਂ ਤੋਂ ਇਲਾਵਾ ਨਿਊ ਸਕੂਲ ਦੇ ਪੁਰਾਣੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਪਹੁੰਚੇ ਅਤੇ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਸਮਰਥਨ ਦਾ ਭਰੋਸਾ ਦਿੱਤਾ।

Post Comment

You May Have Missed