ਹੁਣੀ-ਹੁਣੀ

You Tuber JASBIR SINGH Arrested: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਪੰਜਾਬੀ ਯੂਟਿਊਬਰ ਗ੍ਰਿਫ਼ਤਾਰ

You Tuber JASBIR SINGH Arrested: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਹੁਣ ਇਕ ਹੋਰ ਗ੍ਰਿਫ਼ਤਾਰੀ ਕੀਤੀ ਗਈ ਹੈ। ਇਹ ਗ੍ਰਿਫ਼ਤਾਰੀ ਕੋਈ ਵਿਅਕਤੀ ਦੀ ਨਹੀਂ ਬਲਕਿ ਮੰਨੇ-ਧੰਨੇ ਪੰਜਾਬੀ ਯੂਟਿਊਬਰ ਜਸਬੀਰ ਸਿੰਘ ਦੀ ਹੋਈ ਹੈ। ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮੱਲ੍ਹਣ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਜਾਨ ਮਾਹਲ’ ‘ਤੇ 10 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ।

ਜਸਬੀਰ ਸਿੰਘ 3 ਵਾਰ ਪਾਕਿਸਤਾਨ ਜਾ ਚੁੱਕਿਆ ਹੈ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਆਈਐਸਆਈ ਏਜੰਟ ਹਸਨ ਅਲੀ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿੱਚ ਸੀ। ਉਹ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੀ ਗਈ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ਵਿੱਚ ਵੀ ਸੀ। ਜੋਤੀ ਮਲਹੋਤਰਾ ਦੀ ਬਲੋਗ ਵੀਡੀਓ ਵਿਚ ਵੀ ਜਸਬੀਰ ਨੂੰ ਦੇਖਿਆ ਜਾ ਸਕਦਾ ਹੈ।

AADHAR UPDATE: ਆਧਾਰ ਕਾਰਡ ਨੂੰ ਲੈ ਕੇ ਵੱਡੀ ਅਪਡੇਟ ਜਾਰੀ, ਸਮੇਂ ਨਾਲ ਕਰ ਲਵੋ ਇਹ ਕੰਮ

ਜਸਬੀਰ ਸਿੰਘ ਵਿਰੁੱਧ ਮੋਹਾਲੀ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਸਬੀਰ ਸਿੰਘ ਨੇ ਦਾਨਿਸ਼ ਦੇ ਸੱਦੇ ‘ਤੇ ਦਿੱਲੀ ਵਿੱਚ ਆਯੋਜਿਤ ਪਾਕਿਸਤਾਨ ਰਾਸ਼ਟਰੀ ਦਿਵਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਸੀ। ਇੱਥੇ ਉਹ ਪਾਕਿਸਤਾਨੀ ਫ਼ੌਜ ਦੇ ਅਧਿਕਾਰੀਆਂ ਅਤੇ ਬਲੌਗਰਾਂ ਨਾਲ ਮਿਲੇ। ਉਹ 2020, 2021 ਅਤੇ 2024 ਵਿੱਚ ਪਾਕਿਸਤਾਨ ਦਾ ਦੌਰਾ ਕਰ ਚੁੱਕੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ, ਉਸ ਦੇ ਇਲੈਕਟ੍ਰਾਨਿਕ ਡਿਵਾਈਸਾਂ ਵਿੱਚੋਂ ਕਈ ਪਾਕਿਸਤਾਨ ਅਧਾਰਤ ਨੰਬਰ ਮਿਲੇ ਹਨ। ਉਸ ਨੇ ਆਪਣੇ ਫੋਨ ਤੋਂ ਡੇਟਾ ਵੀ ਡਿਲੀਟ ਕਰ ਦਿੱਤਾ ਹੈ। ਉਸ ਦਾ ਫ਼ੋਨ ਫੋਰੈਂਸਿਕ ਜਾਂਚ ਲਈ ਲੈਬ ਭੇਜਿਆ ਗਿਆ ਹੈ।

Post Comment

You May Have Missed