ਹੁਣੀ-ਹੁਣੀ

ਜਲਦ ਹੋਵੇਗਾ ਕੈਬਨਿਟ ‘ਚ ਵਿਸਥਾਰ, ਪੰਜਾਬ ਦੇ ਰਾਜਪਾਲ ਨਾਲ CM ਮਾਨ ਦੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਪੰਜਾਬ ਗਵਰਨਰ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਗਵਰਨਰ ਤੋਂ ਚੰਡੀਗੜ੍ਹ ‘ਚ ਪਾਰਟੀ ਦਫ਼ਤਰ ਲਈ ਥਾਂ ਦੀ ਮੰਗ ਹੈ।

ਪੈਨਸ਼ਨਾਂ ਹੋਣਗਣੀਆਂ ਬਹਾਲ, ਸਰਕਾਰ ਨੇ ਦਿੱਤੀ ਖੁਸ਼ਖ਼ਬਰੀ

ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਚੰਡੀਗੜ੍ਹ ‘ਚ ਪਾਰਟੀ ਦਫ਼ਤਰ ਨਹੀਂ ਹੈ। ਬਾਕੀ ਸਾਰੀਆਂ ਪਾਰਟੀਆਂ ਕੋਲ ਚੰਡੀਗੜ੍ਹ ਵਿਚ ਆਪਣਾ ਦਫ਼ਤਰ ਹੈ। ਅਸੀਂ ਯੂਟੀ ਵਿਚ ਦਫ਼ਤਰ ਵਾਸਤੇ ਅਸੀਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਾਂ।

ਚੇਤਾਵਨੀ ਜਾਰੀ, ਕਰ ਲਓ ਤਰੀਕਾਂ ਨੋਟ, ਇਸ ਦਿਨ ਪਵੇਗਾ ਮੀਂਹ

ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ‘ਚ ਪੰਜਾਬ ਕੈਬਨਿਟ ਦਾ ਵਿਸਥਾਰ ਹੋਵੇਗਾ। ਲੁਧਿਆਣੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੁਧਿਆਣਾ ਜ਼ਿਮਨੀ ਚੋਣ ਵਿਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਕੱਲ੍ਹ ਦਿੱਲੀ ਵੀ ਜਾਣਗੇ।

Post Comment

You May Have Missed