
ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ‘ਚ ਲਿਆ
ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਤੇ ਪੁਲਿਸ ਉਨ੍ਹਾਂ ਨੂੰ ਘਰ ਦੇ ਪਿਛਲੇ ਦਰਵਾਜ਼ੇ ਤੋਂ ਆਪਣੇ ਨਾਲ ਲੈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਟੀਮ ਬਿਕਰਮ ਮਜੀਠੀਆ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਉੱਤੇ ਲੈ ਕੇ ਜਾ ਰਹੀ ਹੈ। ਅੱਜ ਸਵੇਰ ਤੋਂ ਵਿਜੀਲੈਂਸ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਪੰਜਾਬ ਵਿਚ ਵੱਖ-ਵੱਖ 26 ਥਾਵਾਂ ਉੱਤੇ ਛਾਪੇਮਾਰੀ ਕੀਤੀ।
ਕੈਨੇਡਾ ਵਿਚ ਮੁੜ ਸਿੱਖਾਂ ਦੀ ਜਾਨ ਉਤੇ ਮੰਡਰਾਇਆ ਖਤਰਾ
ਇਸ ਲੜੀ ਤਹਿਤ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀਆਂ ਰਿਹਾਇਸ਼ਾਂ ਉੱਤੇ ਵੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮਜੀਠੀਆ ਆਪਣੀ ਅੰਮ੍ਰਿਤਸਰ ਵਾਲੀ ਰਿਹਾਇਸ਼ ਉੱਤੇ ਮੌਜੂਦ ਸਨ ਜਿੱਥੇ ਉਨ੍ਹਾਂ ਦੀ ਵਿਜੀਲੈਂਸ ਦੀ ਟੀਮ ਨਾਲ ਤਿੱਖੀ ਬਹਿਸ ਵੀ ਹੋਈ। ਇਹ ਛਾਪੇਮਾਰੀ ਕਰੀਬ 9 ਵਜੇ ਸ਼ੁਰੂ ਹੋਈ ਅਤੇ ਸਵਾ 12 ਵਜੇ ਖ਼ਤਮ ਹੋ ਗਈ ਜਦੋਂ ਟੀਮ ਨੇ ਬਿਕਰਮ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ।
Post Comment