ਹੁਣੀ-ਹੁਣੀ

ਪੰਜਾਬ ‘ਚ ਮਾਨਸੂਨ ਮਚਾਏਗਾ ਤਬਾਹੀ! ਇਨ੍ਹਾਂ ਜ਼ਿਲ੍ਹਿਆਂ ‘ਚ Alert ਜਾਰੀ

Punjab News : ਉੱਤਰੀ ਭਾਰਤ ‘ਚ ਤੇਜ਼ੀ ਨਾਲ ਮਾਨਸੂਨ ਸਰਗਰਮ ਹੋ ਰਿਹਾ ਹੈ। ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ ਦਿਨਾਂ ਲਈ ਵਿਭਾਗ ਵੱਲੋਂ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਅੱਜ ਤੋਂ ਲੈ ਕੇ 2 ਜੁਲਾਈ ਤੱਕ ਵਿਭਾਗ ਵੱਲੋਂ ਪੰਜਾਬ ਵਿਚ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋਵੇਗੀ। 

ਇਹ ਵੀ ਪੜ੍ਹੋ:  ਟਰੰਪ ਨੇ ਭਾਰਤ ਅਤੇ ਪਾਕਿਸਤਾਨ ਨੂੰ ਦਿੱਤੀ ਧਮਕੀ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 28 ਜੂਨ ਤੋਂ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 12 ਜ਼ਿਲ੍ਹਿਆਂ ਵਿੱਚ ਬਾਰਿਸ਼ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। 29 ਜੂਨ ਨੂੰ ਸੂਬੇ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਤੇ ਕਈਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਮੋਹਾਲੀ, ਰੂਪਨਗਰ ਵਰਗੇ ਜ਼ਿਲ੍ਹਿਆਂ ਵਿੱਚ ਗਰਜ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ ਵਰਗੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਵੀ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:  ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ ‘ਤੇ ਕੀਤਾ ਵੱਡਾ ਐਲਾਨ

30 ਜੂਨ ਲਈ ਕੀਤੀ ਗਈ ਮੌਸਮ ਦੀ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 1 ਜੁਲਾਈ ਅਤੇ ਦੋ ਜੁਲਾਈ ਨੂੰ ਵੀ ਕੁਝ ਪਠਾਨਕੋਟ, ਰੂਪਨਗਰ, ਪਟਿਆਲਾ ਸਮੇਤ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀਆਂ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਗਈ ਹੈ।

Post Comment

You May Have Missed