ਹੁਣੀ-ਹੁਣੀ

Air India Plane Crash: ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਜਹਾਜ਼ CRASH

Air India Plane Crash: ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ TAKE OFF ਦੌਰਾਨ ਹਾਦਸਾਗ੍ਰਸਤ ਹੋ ਗਿਆ ਹੈ। ਇਸ ਜਹਾਜ਼ ਵਿਚ 220 ਦੇ ਕਰੀਬ ਯਾਤਰੀ ਅਤੇ 12 ਕਰੂ ਮੈਂਬਰ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਜਹਾਜ਼ ਦੇ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਹੋਇਆ। ਜਾਣਕਾਰੀ ਅਨੁਸਾਰ, ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ ਅਤੇ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਮੇਘਾਨੀਨਗਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਹਵਾਈ ਅੱਡੇ ਤੋਂ ਮੇਘਾਨੀਨਗਰ ਦੀ ਦੂਰੀ ਲਗਭਗ 15 ਕਿਲੋਮੀਟਰ ਹੈ। ਹਾਦਸੇ ਤੋਂ ਤੁਰੰਤ ਬਾਅਦ, 7 ਫਾਇਰ ਬ੍ਰਿਗੇਡ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।

Post Comment

You May Have Missed