
Amritdhari Sikh elder bullied in UAE: ਅੰਮ੍ਰਿਤਧਾਰੀ ਸਿੱਖ ਨਾਲ UAE ‘ਚ ਬੇਅਦਬੀ, ਵਿਦੇਸ਼ ਮੰਤਰੀ ਮੰਤਰੀ ਲੈਣਗੇ ਵੱਡਾ ਐਕਸ਼ਨ?
Amritdhari Sikh elder bullied in UAE: ਅਬੂ ਧਾਬੀ ਵਿੱਚ ਸਿੱਖ ਬਜ਼ੁਰਗ ਨਾਲ ਬੇਹੱਦ ਧੱਕੇ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਗਤ ਵਿੱਚ ਰੋਸ ਦੀ ਲਹਿਰ ਹੈ। ਅਬੂ ਧਾਬੀ ਪੁਲਿਸ ‘ਤੇ ਦੋਸ਼ ਹੈ ਕਿ ਪੁਲਿਸ ਨੇ ਬਜ਼ੁਰਗ ਨੂੰ ਕਿਰਪਾਨ ਤੇ ਪੱਗ ਉਤਾਰਨ ਲਈ ਕਾਫ਼ੀ ਜ਼ਿਆਦਾ ਧੱਕਾ ਕੀਤਾ ਗਿਆ। ਹੁਣ ਇਸ ਵਿਚਕਾਰ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਕਿਹਾ ਹੈ ਕਿ ਅੰਮ੍ਰਿਤਧਾਰੀ ਸਿੱਖ ਭਾਈ ਦਲਵਿੰਦਰ ਸਿੰਘ ਨਾਲ UAE ਵਿੱਚ ਜੋ ਕੁਝ ਵਾਪਰਿਆ, ਉਹ ਗੰਭੀਰ ਚਿੰਤਾ ਦਾ ਵਿਸ਼ਾ ਹੈ, ਸਮੁੱਚਾ ਸਿੱਖ ਭਾਈਚਾਰਾ ਇਸ ਦੇ ਕਾਰਨ ਦੁਖੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਦੌਰਾਨ ਉਨ੍ਹਾਂ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕੀਤੀ ਗਈ ਤੇ ਅਖ਼ੀਰ ਉਨ੍ਹਾਂ ਨੂੰ ਬਿਨਾਂ ਪੱਗ ਦੇ ਹੀ ਦੇਸ਼ ਨਿਕਾਲਾ ਦੇ ਦਿੱਤਾ ਗਿਆ। ਇਹ ਸਿਰਫ਼ ਇੱਕ ਵਿਅਕਤੀ ਦੇ ਮਾਣ ਸਨਮਾਨ ਦਾ ਮਾਮਲਾ ਨਹੀਂ, ਸਗੋਂ ਇਹ ਸਿੱਖ ਧਰਮ ਤੇ ਭਾਵਨਾਵਾਂ ਉੱਤੇ ਸਿੱਧਾ ਹਮਲਾ ਹੈ।
You Tuber JASBIR SINGH Arrested: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਪੰਜਾਬੀ ਯੂਟਿਊਬਰ ਗ੍ਰਿਫ਼ਤਾਰ
ਉਨ੍ਹਾਂ ਨੇ ਕਿਹਾ ਕਿ ਮੈਂ ਦੇਸ਼ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਜੀ ਨੂੰ ਅਪੀਲ ਕਰਦੀ ਹਾਂ ਕਿ ਉਹ ਤੁਰੰਤ ਇਹ ਮਾਮਲਾ ਯੂਏਈ (UAE) ਦੀ ਸਰਕਾਰ ਕੋਲ ਉਠਾਉਣ ਤੇ ਯਕੀਨੀ ਬਣਾਉਣ ਕਿ ਭਵਿੱਖ ਵਿੱਚ ਕਿਸੇ ਵੀ ਸਿੱਖ ਨੂੰ ਅਜਿਹੇ ਧਾਰਮਿਕ ਅਪਮਾਨ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਨਾਲ ਹੀ ਯੂਏਈ ਵਿੱਚ ਭਾਰਤੀ ਦੂਤਾਵਾਸ ਨੂੰ ਵੀ ਚਾਹੀਦਾ ਹੈ ਕਿ ਉਹ ਸਮਾਜ ਤੇ ਸਰਕਾਰ ਨਾਲ ਸੰਵਾਦ ਕਰਕੇ ਸਿੱਖ ਧਰਮ ਤੇ ਉਸ ਦੀਆਂ ਧਾਰਮਿਕ ਚਿੰਨ੍ਹਾਂ ਬਾਰੇ ਜਾਗਰੂਕਤਾ ਵਧਾਏ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ।
AADHAR UPDATE: ਆਧਾਰ ਕਾਰਡ ਨੂੰ ਲੈ ਕੇ ਵੱਡੀ ਅਪਡੇਟ ਜਾਰੀ, ਸਮੇਂ ਨਾਲ ਕਰ ਲਵੋ ਇਹ ਕੰਮ
ਹਾਸਲ ਜਾਣਕਾਰੀ ਮੁਤਾਬਕ ਨਵੀਂ ਦਿੱਲੀ ਵਾਸੀ ਮਨਪ੍ਰੀਤ ਸਿੰਘ ਨੇ ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਮੁਤਾਬਕ ਅਬੂ ਧਾਬੀ ਵਿੱਚ ਉਸ ਦੇ ਪਿਤਾ ਦਲਵਿੰਦਰ ਸਿੰਘ ਨੂੰ ਤਸ਼ੱਦਦ ਤੇ ਭਾਰੀ ਪ੍ਰੇਸ਼ਾਨੀ ਝੱਲਣੀ ਪਈ ਹੈ। ਮਨਪ੍ਰੀਤ ਸਿੰਘ ਨੇ ਆਪਣੇ ਪਿਤਾ ਨਾਲ ਵਾਪਰੇ ਦੁਖਦਾਈ ਵਰਤਾਰੇ ਬਾਰੇ ਜਾਣਕਾਰੀ ਦਿੱਤੀ ਹੈ। ਕੈਥਲ ਦੇ ਅੰਮ੍ਰਿਤਧਾਰੀ ਬਜ਼ੁਰਗ ਦਲਵਿੰਦਰ ਸਿੰਘ 21 ਅਪਰੈਲ ਨੂੰ ਗਰੁੱਪ ਨਾਲ ਟੂਰਿਸਟ ਵੀਜ਼ਾ ’ਤੇ ਅਬੂ ਧਾਬੀ ਗਏ ਸਨ। ਜਦੋਂ ਉਹ ਸਾਰੇ ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ ਮੰਦਰ ਗਏ ਤਾਂ ਅਬੂ ਧਾਬੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਕਿਰਪਾਨ ਬਾਰੇ ਪੁੱਛ-ਪੜਤਾਲ ਕੀਤੀ।
Fazilka News: CIA ਸਟਾਫ਼ ‘ਚ ਤੈਨਾਤ ਮੁਲਾਜ਼ਮ ਦੀ ਅਚਾਨਕ ਗੋ.ਲੀ ਲੱਗਣ ਨਾਲ ਮੌ.ਤ
ਇਸ ਦੌਰਾਨ ਟੂਰ ਗਾਈਡਾਂ ਤੇ ਮੰਦਰ ਪ੍ਰਬੰਧਕਾਂ ਵੱਲੋਂ ਚਿੰਨ੍ਹਾਂ ਦੀ ਧਾਰਮਿਕ ਮਹੱਤਤਾ ਬਾਰੇ ਸਮਝਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਧਿਕਾਰੀ ਕੁਝ ਵੀ ਮੰਨਣ ਲਈ ਤਿਆਰ ਨਹੀਂ ਹੋਏ ਤੇ ਦਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮਨਪ੍ਰੀਤ ਸਿੰਘ ਨੇ ਕਿਹਾ ਕਿ ਉਸ ਦੇ ਪਿਤਾ ਨੂੰ 20 ਦਿਨਾਂ ਦੀ ਹਿਰਾਸਤ ਦੌਰਾਨ ਭਾਰੀ ਅਪਮਾਨ ਤੇ ਮਾਨਸਿਕ ਤਸੀਹੇ ਝੱਲਣੇ ਪਏ। ਸੀਆਈਡੀ, ਬਨਿਆਸ ਜੇਲ੍ਹ ਅਧਿਕਾਰੀਆਂ ਤੇ ਰਾਬਾ ਜੇਲ੍ਹ ਅਧਿਕਾਰੀਆਂ ਨੇ ਪਹਿਲਾਂ ਤਾਂ ਇਸ ਗੱਲ ਤੋਂ ਹੀ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ ਤੇ ਬਾਅਦ ਵਿੱਚ ਦਲਵਿੰਦਰ ਸਿੰਘ ’ਤੇ ਪੁਲਿਸ ਨਾਲ ਬਹਿਸ ਕਰਨ ਦੇ ਦੋਸ਼ ਲਾ ਦਿੱਤੇ।
Post Comment