ਹੁਣੀ-ਹੁਣੀ

Amritsar GNDU: ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ, ਪੜ੍ਹੋ ਪੂਰੀ ਖ਼ਬਰ

Amritsar GNDU: ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੇ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਹੁਣ ਇਹ ਸਾਰੀਆਂ ਪ੍ਰੀਖਿਆਵਾਂ 20 ਜੂਨ ਨੂੰ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਨੇ ਇਹ ਫ਼ੈਸਲਾਂ 1984 ਦੇ ਦੁਖਾਂਤ ਤਹਿਤ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ, ਉਸ ਤਹਿਤ ਲਿਆ ਗਿਆ ਹੈ।

Weather Update Punjab: ਮੌਸਮ ਵਿਭਾਗ ਦੀ ਤਾਜ਼ੀ ਭਵਿੱਖਬਾਣੀ, ਪੀਲਾ ਅਲਰਟ ਜਾਰੀ

ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਯੂਨੀਵਰਸਿਟੀ ਵੱਲੋਂ ਬਾਕਾਇਦਾ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਬਾਰੇ ਕਿਹਾ ਗਿਆ ਹੈ।

 

 

 

 

 

 

 

 

 

 

 

 

 

 

 

 

 

 

 

 

 

ਹਾਲਾਂਕਿ ਯੂਨੀਵਰਸਿਟੀ ਦੇ ਪੱਤਰ ਵਿੱਚ ਪ੍ਰੀਖਿਆਵਾਂ ਰੱਦ ਕਰਨ ਦਾ ਕਾਰਨ ਪ੍ਰਬੰਧਕੀ ਕਾਰਨਾਂ ਨੂੰ ਦੱਸਿਆ ਗਿਆ ਹੈ, ਪਰੰਤੂ ਮੰਨਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਨੇ ਇਹ ਪ੍ਰੀਖਿਆ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਕੀਤੀਆਂ ਹਨ।

Post Comment

You May Have Missed