
BBMB ਨੇ ਸੱਦੀ ਐਮਰਜੈਂਸੀ ਮੀਟਿੰਗ, 4 ਸੂਬਿਆਂ ਦੇ ਅਧਿਕਾਰੀ ਹੋਣਗੇ ਸ਼ਾਮਿਲ
BBMB ਨੇ ਸੱਦੀ ਐਮਰਜੈਂਸੀ ਮੀਟਿੰਗ, 4 ਸੂਬਿਆਂ ਦੇ ਅਧਿਕਾਰੀ ਹੋਣਗੇ ਸ਼ਾਮਿਲ
3 ਮਈ 2025- ਪੰਜਾਬ ਹਰਿਆਣਾ ਪਾਣੀ ਵਿਵਾਦ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਤੇ ਹੁਣ BBMB ਨੇ ਐਮਰਜੈਂਸੀ ਮੀਟਿੰਗ ਸੱਦੀ ਹੈ।ਪੰਜਾਬ ਸਰਕਾਰ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਦੇ ਮਾਮਲੇ ‘ਚ ਹੁਣ ਹਰਿਆਣਾ ਨੇ ਵੀ ਆਲ ਪਾਰਟੀ ਮੀਟਿੰਗ ਬੁਲਾਈ ਹੈ। BBMB ਦੀ ਮੀਟਿੰਗ ਚੰਡੀਗੜ੍ਹ ‘ਚ ਹਰਿਆਣਾ ਭਵਨ ‘ਚ ਹੋਵੇਗੀ। ਤੇ ਇਸ ਮੀਟਿੰਗ ਦੀ ਅਗਵਾਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ। BBMB ਨੇ ਸ਼ਾਮ 5 ਵਜੇ ਚੰਡੀਗੜ੍ਹ ‘ਚ ਹਰਿਆਣਾ, ਪੰਜਾਬ, ਚੰਡੀਗੜ੍ਹ, ਰਾਜਸਥਾਨ ਤੇ ਹਿਮਾਚਲ ਦੇ ਅਧਿਕਾਰੀਆਂ ਨੂੰ ਬੁਲਾਇਆ ਹੈ।
ਹਰਿਆਣਾ ਸਰਕਾਰ ਵੱਲੋਂ ਲਗਾਤਾਰ ਪਾਣੀ ਦੀ ਮੰਗ ਕੀਤੀ ਜਾ ਰਹੀ ਹੈ ਤੇ ਪਾਣੀ ਨਾ ਦੇਣ ਦੀ ਸੂਰਤ ‘ਚ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਵੀ ਗੱਲ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦੇ ਦਿੱਤਾ ਹੈ।ਬੀਤੇ ਦਿਨੀ ਵੀ ਦਿੱਲੀ ‘ਚ BBMB ਅਧਿਕਾਰੀਆਂ ਦੀ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਨਾਲ ਮੀਟਿੰਗ ਹੋਈ ਜਿਸ ‘ਚ ਹਰਿਆਣਾ ਨੂੰ ਪਾਣੀ ਦੇਣ ਨੂੰ ਲੈ ਕੇ ਸਹਿਮਤੀ ਨਹੀਂ ਬਣੀ।ਮੀਟਿੰਗ ‘ਚ ਪੰਜਾਬ ਹਰਿਆਣਾ ਨੂੰ 4000 ਕਿਊਸਿਕ ਪਾਣੀ ਦੇਣ ਲਈ ਤਿਆਰ ਹੈ ਪਰ ਹਰਿਆਣਾ ਵੱਲੋਂ 8500 ਕਿਊਸਿਕ ਪਾਣੀ ਮੰਗਿਆ ਜਾ ਰਿਹਾ ਹੈ।
ਪੰਜਾਬ ਸਰਕਾਰ ਨੇ BBMB ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ‘ਤੇ 5 ਮਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦ ਲਿਆ ਹੈ।ਤੇ ਉਧਰ ਹਰਿਆਣਾ ਵੀ ਪਾਣੀ ਲੈਣ ਬਾਰੇ ਹਰੇਕ ਕਦਮ ਚੁੱਕਣ ਲਈ ਤਿਆਰ ਬੈਠਾ ਹੈ।ਪਰ ਪੰਜਾਬ ਵੀ ਪਿੱਛੇ ਹਟਦਾ ਨਜ਼ਰ ਨਹੀਂ ਆ ਰਿਹਾ ਤੇ ਇਹ ਮਾਮਲਾ ਕਦੋਂ ਹੱਲ ਹੋਵੇਗਾ ਇਸ ਬਾਰੇ ਕੁਝ ਵੀ ਸ਼ਪੱਸ਼ਟ ਨਹੀਂ ਹੈ।
Post Comment