
ਭਗਵੰਤ ਮਾਨ ਦੀ ਪਤਨੀ ਵੱਲੋਂ ਨਰਸਾਂ ਨੂੰ ਵੱਡਾ ਤੋਹਫਾ
17 ਮਈ 2025
ਜਿੱਥੇ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਦੇ ਹਨ ਅਤੇ ਨਿਯੁਕਤੀ ਪੱਤਰ ਵੰਡ ਦੇ ਨਜ਼ਰ ਆਉਂਦੇ ਹਨ ਉੱਥੇ ਹੀ ਉਹਨਾਂ ਦੀ ਪਤਨੀ ਗੁਰਪ੍ਰੀਤ ਕੌਰ ਵੀ ਇੱਕ ਇੰਸਟੀਚਿਊਟ ਵਿੱਚ ਪਹੁੰਚੇ ਜਿੱਥੇ ਉਹਨਾਂ ਨੇ ਨਰਸਾਂ ਦੇ ਹੱਕ ‘ਚ ਵੱਡਾ ਐਲਾਨ ਕਰ ਦਿੱਤਾ।
ਨਰਸਾਂ ਨੂੰ ਹੱਲਾਸ਼ੇਰੀ ਦਿੰਦਿਆਂ ਉਹਨਾਂ ਕਿਹਾ ਕਿ ਇੱਥੇ ਆ ਕੇ ਉਹਨਾਂ ਨੂੰ ਆਪਣੇ ਪੁਰਾਣੇ ਦਿਨ ਯਾਦ ਆ ਗਏ ਹਨ ਜਦੋਂ ਉਹ ਕਾਲਜ ਵਿੱਚ ਪੜ੍ਹਦੇ ਸਨ। ਪਰ ਅੱਜ ਕੱਲ ਉਹ ਪ੍ਰੈਕਟਿਸ ਨਹੀਂ ਕਰਦੇ ਫਿਰ ਵੀ ਉਹ ਨਰਸਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ।
ਉਹਨਾਂ ਕਿਹਾ ਕਿ ਨਰਸਾਂ ਨੂੰ ਆਪਣੇ ਆਪ ਨੂੰ ਮਾਨ ਸਨਮਾਨ ਦੇਣਾ ਚਾਹੀਦਾ ਹੈ ਤੇ ਹਮੇਸ਼ਾ ਆਪਣੇ ਆਪ ਨੂੰ ਅਫਸਰ ਸਮਝਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਰਸਾਂ ਦਾ ਸਮਾਜ ਵਿੱਚ ਵੱਡਾ ਯੋਗਦਾਨ ਹੈ ਕਿਉਂਕਿ ਇਹ ਪੇਸ਼ਾ ਸਮਾਜ ਸੇਵਾ ਦਾ ਪੇਸ਼ਾ ਹੈ।
ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਉਹਨਾਂ ਕਿਹਾ ਕਿ ਜਦੋਂ ਮੈਂ ਹਸਪਤਾਲ ਵਿੱਚ ਪ੍ਰੈਕਟਿਸ ਕਰਦੀ ਸੀ ਤਾਂ ਮਰੀਜ਼ ਨੂੰ ਠੀਕ ਹੁੰਦੇ ਵੇਖ ਕੇ ਮੈਨੂੰ ਬਹੁਤ ਖੁਸ਼ੀ ਹੁੰਦੀ ਸੀ ਤੇ ਆਪਣੇ ਆਪ ਅੰਦਰ ਸੇਵਾ ਦੀ ਭਾਵਨਾ ਪੈਦਾ ਹੁੰਦੀ ਸੀ।
ਭਗਵੰਤ ਮਾਨ ਦੀ ਪਤਨੀ ਵੱਲੋਂ ਨਰਸਾਂ ਨੂੰ ਵੱਡਾ ਤੋਹਫਾ
ਅਖੀਰ ਵਿੱਚ ਉਹਨਾਂ ਨਰਸਾਂ ਦੀਆਂ ਮੰਗਾਂ ਬਾਰੇ ਕਿਹਾ ਕਿ ਉਨਾਂ ਬਾਰੇ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲ ਕਰ ਚੁੱਕੇ ਨੇ ਤੇ ਜਲਦ ਹੀ ਉਹਨਾਂ ਦੀਆਂ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਕਿਉਂਕਿ ਇਸ ਮੰਗਾਂ ਬਹੁਤ ਛੋਟੀਆਂ ਹਨ ਜਿਸ ਨਾਲ ਸਰਕਾਰ ਤੇ ਕੋਈ ਬੋਝ ਨਹੀਂ ਪਵੇਗਾ। ਤੇ ਉਹ ਜਲਦ ਇਸ ਦਾ ਹੱਲ ਕਰਵਾ ਕੇ ਦੇਣਗੇ।
Post Comment