
ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਔਰਤਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ!
11 April 2025
ਦੇਸ਼ ‘ਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਤੇ ਹੁਣ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 50 ਰੁਪਏ ਦਾ ਵਾਧਾ ਕਰ ਦਿੱਤਾ ਹੈ। ਤੇ ਗਰੀਬ ਪਰਿਵਾਰਾਂ ਦੇ ਰਸੋਈ ਬਜ਼ਟ ਨੂੰ ਹਿਲਾ ਕੇ ਰੱਖ ਦਿੱਤਾ ਹੈ।ਜਿਸਦਾ ਸਿੱਧਾ ਅਸਰ ਮਜ਼ਦੂਰ ਵਰਗ ‘ਤੇ ਪੈਣਾ ਹੈ।
ਲਗਭਗ 13 ਮਜੀਨਿਆਂ ਬਾਅਦ ਔਰਤਾਂ ਨੇ ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੀਤੇ ਵਾਧੇ ‘ਤੇ ਆਪਣਾ ਗੁੱਸਾ ਜਾਹਿਰ ਕੀਤਾ ਹੈ। ਔਰਤਾਂ ਨੇ ਕਿਹਾ ਕਿ ਅਸਮਾਨ ਛੂਹ ਰਹੀ ਮਹਿੰਗਾਈ ਕਾਰਨ ਜਿਥੇ ਆਟਾ, ਤੇਲ ਤੇ ਹੋਰ ਘਰ ‘ਚ ਵਰਤਣ ਵਾਲੀਆਂ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਨੇ ਜਿਸ ਕਾਰਨ ਰੋਟੀ ਖਾਣੀ ਵੀ ਮੁਸ਼ਕਿਲ ਹੋਈ ਪਈ ਆ। ਉਨਾਂ ਨੇ ਮੋਦੀ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਗਰੀਬੀ ਦੂਰ ਕਰਨ ਦੀਆਂ ਗੱਲਾਂ ਕਰਦੀ ਹੈ ਪਰ ਦੂਜੇ ਪਾਸੇ ਵਧ ਰਹੀ ਮਹਿੰਗਾਈ ਗਰੀਬਾਂ ਨੂੰ ਹੋਰ ਤਬਾਹ ਕਰ ਰਹੀ ਹੈ। ਉਨਾਂ ਮੰਗ ਕੀਤੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਮਹਿੰਗਾਈ ਘੱਟ ਹੋਣੀ ਚਾਹੀਦੀ ਹੈ ਤਾਂ ਜੋ ਗਰੀਬ ਵਰਗ ਵੀ ਸੁੱਖ ਨਾਲ ਰੋਟੀ ਖਾ ਸਕੇ।
ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਔਰਤਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ!
ਦੱਸ ਦੇਈਏ ਕਿ ਮੋਦੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ।ਤੇ ਪਿਛਲੇ 11 ਸਾਲਾਂ ਦੇ ਕਾਰਜਕਾਲ ਦੌਰਾਨ ਮੋਦੀ ਸਰਕਾਰ ਵੇਲੇ ਮਹਿੰਗਾਈ ਵੀ ਵਧੀ ਹੈ ਜਿਸਨੂੰ ਲੈ ਕੇ ਵਿਰੋਧੀ ਪਾਰਟੀਆਂ ਸ਼ੈਸ਼ਨਾਂ ‘ਚ ਵੀ ਸਰਕਾਰ ਨੂੰ ਘੇਰਦੀਆਂ ਹਨ।ਸਰਕਾਰ ਦਾਅਵੇ ਜਰੂਰ ਕਰਦੀ ਹੈ ਪਰ ਜ਼ਮੀਨੀ ਪੱਧਰ ‘ਤੇ ਉਨਾਂ ਕੰਮ ਹੁੰਦਾ ਨਜ਼ਰ ਨਹੀਂ ਆ ਰਿਹਾ।
Post Comment