
Fazilka News: CIA ਸਟਾਫ਼ ‘ਚ ਤੈਨਾਤ ਮੁਲਾਜ਼ਮ ਦੀ ਅਚਾਨਕ ਗੋ.ਲੀ ਲੱਗਣ ਨਾਲ ਮੌ.ਤ
Fazilka News: ਫਾਜ਼ਿਲਕਾ ਦੇ ਸੀਆਈਏ ਸਟਾਫ਼ ਵਿੱਚ ਤੈਨਾਤ ਸਰਪ੍ਰੀਤ ਸਿੰਘ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀ ਉਸ ਦੀ ਆਪਣੀ ਸਰਵਿਸ ਰਿਵਾਲਵਰ ਨਾਲ ਲੱਗੀ ਹੈ। ਹਾਲਾਂਕਿ ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਵਿੱਚ ਤਾਇਨਾਤ ਸਰਪ੍ਰੀਤ ਸਿੰਘ ਨੂੰ ਮੰਗਲਵਾਰ ਦੇਰ ਰਾਤ ਗੰਭੀਰ ਹਾਲਤ ਵਿੱਚ ਫਾਜ਼ਿਲਕਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Toronto Shooting: ਟੋਰਾਂਟੋ ‘ਚ ਹੋਈ ਗੋਲੀਬਾਰੀ ਵਿਚ 4 ਜ਼ਖਮੀ ਤੇ ਇਕ ਦੀ ਮੌ.ਤ, ਵੀਡੀਓ ਦੇਖੋ
ਸੂਚਨਾ ਮਿਲਣ ‘ਤੇ ਸਿਟੀ ਥਾਣਾ ਲੇਖਰਾਜ ਦੇ ਇੰਚਾਰਜ ਪੁਲਿਸ ਟੀਮ ਨਾਲ ਹਸਪਤਾਲ ਪਹੁੰਚੇ। ਉਨ੍ਹਾਂ ਦੱਸਿਆ ਕਿ ਸਰਪ੍ਰੀਤ ਸਿੰਘ ਨੂੰ ਉਸ ਦੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ। ਫ਼ਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਕਿਵੇਂ ਚਲੀ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ, ਜਿੱਥੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।

Post Comment