ਹੁਣੀ-ਹੁਣੀ

ਜੇਲ ਤੋਂ ਬਾਹਰ ਆਉਣਗੇ ਜਗਤਾਰ ਸਿੰਘ ਹਵਾਰਾ? ਵਕੀਲ ਦਾ ਵੱਡਾ ਬਿਆਨ!

ਜਗਤਾਰ ਸਿੰਘ ਹਵਾਰਾ

20 ਮਈ 2025

ਜਦੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਉੱਠਦਾ ਹੈ ਤਾਂ ਉਹਨਾਂ ਵਿੱਚੋਂ ਇੱਕ ਨਾਮ ਜਗਤਾਰ ਸਿੰਘ ਹਵਾਰਾ ਦਾ ਵੀ ਸਾਹਮਣੇ ਆਉਂਦਾ ਹੈ। ਦੱਸ ਦਈਏ ਕਿ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਇੱਕ ਹੋਰ ਅਪਰਾਧਿਕ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਹਵਾਰਾ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ ਅਤੇ ਦਿੱਲੀ ਦੀ ਮੰਡੋਲੀ ਜੇਲ ਵਿੱਚ ਬੰਦ ਹਨ।

ਅਦਾਲਤੀ ਕਾਰਵਾਈ ਤੋਂ ਬਾਅਦ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਦੇ ਖਿਲਾਫ ਸਾਲ 2005 ਵਿੱਚ ਖਰੜ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਮਾਮਲਾ ਪੂਰੀ ਤਰ੍ਹਾਂ ਝੂਠਾ ਸੀ ਅਤੇ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਪੁਲਿਸ ਹਵਾਰਾ ਦੇ ਖਿਲਾਫ ਕੋਈ ਠੋਸ ਸਬੂਤ ਨਹੀਂ ਪੇਸ਼ ਕਰ ਸਕੀ। ਹਵਾਰਾ ਖਿਲਾਫ ਇਹ ਅੰਤਿਮ ਕੇਸ ਸੀ ਜਿਸ ਚੋਂ ਵੀ ਉਹ ਬਰੀ ਹੋ ਚੁੱਕੇ ਹਨ। ਮੰਝਪੁਰ ਨੇ ਦੱਸਿਆ ਕਿ ਹੁਣ ਜਥੇਦਾਰ ਜਗਤਾਰ ਸਿੰਘ ਹਵਾਰਾ ਕਰੀਬ 36 ਕੇਸਾਂ ਚੋਂ ਬਰੀ ਹੋ ਚੁੱਕੇ ਹਨ। ਹੁਣ ਸਿਰਫ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦੀ ਹਨ ਇਸ ਤਰ੍ਹਾਂ ਹੁਣ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਰਾਹ ਪੱਧਰਾ ਹੋ ਚੁੱਕਿਆ ਹੈ।

ਵਕੀਲ ਨੇ ਕਿਹਾ ਕਿ ਅਦਾਲਤ ਦੇ ਤਾਜ਼ਾ ਹੁਕਮਾਂ ਦੀ ਕਾਪੀ ਮਿਲਣ ਤੋਂ ਬਾਅਦ ਸਾਰੇ ਕਾਨੂੰਨੀ ਪੱਖਾਂ ਨੂੰ ਵਿਚਾਰ ਕੇ ਹਵਾਰਾ ਨੂੰ ਪੈਰੋਲ ਦੇਣ ਲਈ ਉੱਚ ਅਦਾਲਤ ਵਿੱਚ ਅਰਜੀ ਦਾਇਰ ਕੀਤੀ ਜਾਵੇਗੀ। ਸੁਰੱਖਿਆ ਪ੍ਰਬੰਧਾਂ ਦੇ ਕਾਰਨ ਅੱਜ ਹਵਾਰਾ ਨੂੰ ਫਿਜ਼ੀਕਲ ਤੌਰ ‘ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਸਕਿਆ। ਉਹਨਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ

ਜੇਲ ਤੋਂ ਬਾਹਰ ਆਉਣਗੇ ਜਗਤਾਰ ਸਿੰਘ ਹਵਾਰਾ? ਵਕੀਲ ਦਾ ਵੱਡਾ ਬਿਆਨ!

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਬਹੁਤ ਸਾਰੀਆਂ ਧਾਰਮਿਕ ਸੰਸਥਾਵਾਂ ਵੱਲੋਂ ਇਹ ਮੰਗ ਚੁੱਕੀ ਜਾ ਰਹੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਕਿਉਂਕਿ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਬਾਵਜੂਦ ਇਸਦੇ ਸਰਕਾਰ ਇਸ ਮਾਮਲੇ ‘ਤੇ ਧਿਆਨ ਨਹੀਂ ਦੇ ਰਹੀ।

Post Comment

You May Have Missed