
Kamal Kaur Bhabhi: ਸੋਸ਼ਲ ਮੀਡੀਆ ਸਟਾਰ ਕਮਲ ਕੌਰ ਭਾਬੀ ਦੀ ਮਿਲੀ ਲਾ/ਸ਼
Kamal Kaur Bhabhi: ਬੀਤੀ ਰਾਤ ਬਠਿੰਡਾ ਦੇ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਵਿੱਚ ਉਸ ਸਮੇਂ ਹੜਕੰਪ ਮੱਚ ਜਾਂਦਾਂ ਹੈ ਜੱਦੋ ਇਕ ਖੜ੍ਹੀ ਕਾਰ ਵਿਚ ਤੇਜ਼ ਬਦਬੂ ਆਉਂਦੀ ਹੈ। ਜਦੋ ਮੌਕੇ ‘ਤੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਜਾਂਦਾਂ ਹੈ ਤੇ ਪੁਲਿਸ ਵੱਲੋਂ ਪਹੁੰਚ ਕੇ ਕਾਰ ਦੀ ਡਿੱਕੀ ਖੋਲ੍ਹ ਕੇ ਚੈਕ ਕੀਤਾ ਜਾਂਦਾਂ ਹੈ ਤਾਂ ਸੱਬ ਦੀਆਂ ਅੱਖਾਂ ਖੁਲ੍ਹੀਆਂ ਰਹਿ ਜਾਂਦੀਆਂ ਹਨ। ਕਾਰ ਦੀ ਡਿੱਕੀ ਵਿਚ 30-35 ਸਾਲ ਦੀ ਇੱਕ ਔਰਤ ਦੀ ਲਾਸ਼ ਮਿਲੀ, ਜਿਸ ਨਾਲ ਇਲਾਕੇ ‘ਚ ਸਨਸਨੀ ਫੈਲ ਗਈ।
ਟਰੰਪ ਦੇ ਨਾਲ ਜਾਰੀ ਤਣਾਅ ਦੇ ਦੌਰਾਨ ਮਸਕ ਨੇ ਲੈ ਲਿਆ ਯੂ-ਟਰਨ
ਮ੍ਰਿਤਕ ਔਰਤ ਦੀ ਪਛਾਣ ਸੋਸ਼ਲ ਮੀਡੀਆ ਉਤੇ ਐਕਟਿਵ ਕਮਲ ਕੌਰ ਭਾਬੀ (Kamal Kaur Bhabhi) ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੁੱਢਲੇ ਹਾਲਾਤ ਤੋਂ ਲੱਗਦਾ ਹੈ ਕਿ ਕਮਲ ਕੌਰ ਦਾ ਕਤਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਅਮਰੀਕਾ ਅਤੇ ਚੀਨ ਵਿਚਾਲੇ ਬਣੀ ਸਹਿਮਤੀ, ਵਪਾਰ ਵਿਵਾਦ ‘ਤੇ ਹੋ ਗਿਆ ਸਮਝੌਤਾ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ਨੂੰ ਮੌਕੇ ‘ਤੇ ਘੇਰ ਲਿਆ ਗਿਆ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਰ ਛੱਡ ਕੇ ਮੌਕੇ ਤੋਂ ਭੱਜਣ ਵਾਲੇ ਸ਼ੱਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ, ਪੁਲਿਸ ਨੇ ਗੱਡੀ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਆਲੇ ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ।
Post Comment