
ਅੱਜ ਰਾਤ ਵਿਜੀਲੈਂਸ ਦਫ਼ਤਰ ‘ਚ ਕੱਟਣਗੇ Majithia, ਕੱਲ੍ਹ ਹੋਵੇਗੀ Court ‘ਚ ਪੇਸ਼ੀ
Punjab News : ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਭਵਨ ਮੋਹਾਲੀ ਲਿਆਂਦਾ ਗਿਆ ਅਤੇ ਮਜੀਠੀਆ ਸਾਰੀ ਰਾਤ ਇਥੇ ਹੀ ਕੱਟੇਗਾ। ਮਜੀਠੀਆ ਦੇ ਵਕੀਲ ਧਨੋਆ ਨੇ ਮਿਲਣ ਦੀ ਪਟੀਸ਼ਨ ਲਗਾਈ ਤੇ ਮਾਣਯੋਗ ਕਿਰਨਦੀਪ ਸਿੰਘ ਸਿਵਲ ਜੱਜ ਵਲੋਂ ਪਰਮਿਸ਼ਨ ਦੇ ਦਿੱਤੀ ਗਈ ਤੇ ਪਰਮਿਸ਼ਨ ਵਿਚ ਕਿਹਾ ਕਿ ਇਕ ਅਰਸ਼ਦੀਪ ਸਿੰਘ ਕਲੇਰ ਮਜੀਠੀਆ ਨੂੰ ਮਿਲ ਸਕਣਗੇ। ਦੱਸ ਦੇਈਏ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵਿਰੁਧ ਵਿਜੀਲੈਂਸ ਵੱਲੋਂ ਦਰਜ਼ ਮੁਕੱਦਮੇ ਦੀ FIR ਸਾਹਮਣੇ ਆਈ ਹੈ, ਜਿਸਦੇ ’ਚ ਕਥਿਤ ਤੌਰ ‘ਤੇ ਸਾਲ 2007 ਤੋਂ 2017 ਦੌਰਾਨ ਅਕਾਲੀ ਸਰਕਾਰ ਸਮੇਂ ਕਰੋੜਾਂ ਰੁਪਏ ਦਾ ਸ਼ੱਕੀ ਲੈਣ-ਦੇਣ ਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਦਾਅਵਾ ਕੀਤਾ ਗਿਆ। ਇਸਤੋਂ ਇਲਾਵਾ ਵਿਜੀਲੈਂਸ ਦੇ ਬੁਲਾਰੇ ਵੱਲੋਂ ਵੀ ਜਾਰੀ ਕੀਤੇ ਪ੍ਰੈਸ ਬਿਆਨ ਮੁਤਾਬਕ ਪੁਲਿਸ ਸਟੇਸ਼ਨ ਪੰਜਾਬ ਸਟੇਟ ਕ੍ਰਾਈਮ ਅਤੇ ਵਿਜੀਲੈਂਸ ਬਿਊਰੋ ਵਿੱਚ ਦਰਜ 2021 ਦੀ ਐਫਆਈਆਰ ਨੰਬਰ 02 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਕੀਤੀ ਗਈ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਸਹਾਇਤਾ ਪ੍ਰਾਪਤ ਡਰੱਗ ਮਨੀ ਦੀ ਵੱਡੇ ਪੱਧਰ `ਤੇ ਲਾਂਡਰਿੰਗ ਦਾ ਖੁਲਾਸਾ ਹੋਇਆ ਹੈ।
ਇਹ ਵੀ ਪੜ੍ਹੋ : ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ‘ਚ ਲਿਆ
ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ 540 ਕਰੋੜ ਰੁਪਏ ਤੋਂ ਵੱਧ ਡਰੱਗ ਮਨੀ ਨੂੰ ਕਈ ਤਰੀਕਿਆਂ ਨਾਲ ਲਾਂਡਰ ਕੀਤਾ ਗਿਆ ਹੈ, ਜਿਸ ਵਿੱਚ (i) ਬਿਕਰਮ ਸਿੰਘ ਮਜੀਠੀਆ ਦੁਆਰਾ ਨਿਯੰਤਰਿਤ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ,(ii) ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦਾ ਚੈਨਲਾਈਜ਼ੇਸ਼ਨ (iii) ਕੰਪਨੀ ਦੇ ਵਿੱਤੀ ਬਿਆਨਾਂ ਵਿੱਚ ਖੁਲਾਸੇ/ ਸਪਸ਼ਟੀਕਰਨ ਤੋਂ ਬਿਨਾਂ 236 ਕਰੋੜ ਰੁਪਏ ਦੀ ਵਾਧੂ ਜਮ੍ਹਾਂ ਰਕਮ ਅਤੇ(iv) ਬਿਕਰਮ ਸਿੰਘ ਮਜੀਠੀਆ ਦੁਆਰਾ ਆਮਦਨ ਦੇ ਕਿਸੇ ਜਾਇਜ਼ ਸਰੋਤ ਤੋਂ ਬਿਨਾਂ ਚੱਲ/ਅਚੱਲ ਜਾਇਦਾਦ ਦੀ ਪ੍ਰਾਪਤੀ ਸ਼ਾਮਲ ਹੈ।ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਐਫਆਈਆਰ ਨੰਬਰ 02 ਮਿਤੀ 20-12-2021 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਦੇ ਆਧਾਰ ‘ਤੇ ਕੇਸ ਦਰਜ ਕੀਤਾ ਹੈ।
Post Comment