
ਪਾਸਟਰ ਜਸ਼ਨ ਗਿੱਲ ਨੇ ਕੀਤਾ ਸਿਰੰਡਰ, ਬਲਾਤਕਾਰ ਦੇ ਲੱਗੇ ਸਨ ਦੋਸ਼!
9 April 2025
ਪੰਜਾਬ ‘ਚ ਪਾਸਟਰਾਂ ਵੱਲੋਂ ਬਲਾਤਕਾਰ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਪਿਛਲੇ ਕੁਝ ਦਿਨਾਂ ਤੋਂ ਭਖਿਆ ਮਾਮਲਾ ਜਿੱਥੇ ਗੁਰਦਾਸਪੁਰ ‘ਚ ਇੱਕ ਜਸ਼ਨ ਗਿੱਲ ‘ਤੇ ਬੀਸੀਏ ਦੀ ਵਿਿਦਆਰਥਣ ਨਾਲ ਬਲਾਤਕਾਰ ਦੇ ਦੋਸ਼ ਲੱਗੇ ਸਨ ਉਸ ਨੇ ਗੁਰਦਾਸਪੁਰ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ।ਪਾਸਟਰ ਦੇ ਭਰਾ ਪ੍ਰੇਮ ਮਸੀਹ ਤੇ ਭੈਣ ਮਥਰਾ ਨੂੰ ਪਹਿਲਾਂ ਹੀ ਪੁਲਿਸ ਗ੍ਰਿਫਤਾਰ ਕਰ ਚੁੱਕੀ ਹੈ।
ਪਾਸਟਰ ਜਸ਼ਨ ਗਿੱਲ ਨੇ ਕੀਤਾ ਸਿਰੰਡਰ, ਬਲਾਤਕਾਰ ਦੇ ਲੱਗੇ ਸਨ ਦੋਸ਼!
ਇਹ ਮਾਮਲਾ 21 ਸਾਲਾ ਬੀਸੀਏ ਦੀ ਵਿਦਿਆਰਥਣ ਨਾਲ ਜਬਰ ਜਨਾਹ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਸੀ। ਪਰਿਵਾਰ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦੋਂ ਲੜਕੀ ਦੇ ਪੇਟ ਵਿੱਚ ਦਰਦ ਹੋਣ ਲੱਗਾ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸਦਾ ਗਰਭਪਾਤ ਹੋਇਆ ਹੈ ਅਤੇ ਗਰਭਪਾਤ ਸਹੀ ਢੰਗ ਨਾਲ ਨਹੀਂ ਹੋਇਆ ਸੀ। ਲੜਕੀ ਦੀ ਹਾਲਤ ਵਿਗੜਨ ‘ਤੇ ਉਸਨੂੰ ਅੰਮ੍ਰਿਤਸਰ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਲੜਕੀ ਦੇ ਪਿਤਾ ਨੇ 4 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਸੀ ਅਤੇ ਪੁਲਿਸ ਪ੍ਰਸ਼ਾਸਨ ‘ਤੇ ਕਈ ਗੰਭੀਰ ਦੋਸ਼ ਲਗਾਏ ਸਨ।
ਇਸ ਤੋਂ ਬਾਅਦ ਸੋਮਵਾਰ ਨੂੰ ਲੜਕੀ ਦੇ ਪਿਤਾ ਗੁਰਦਾਸਪੁਰ ਪਹੁੰਚੇ ਅਤੇ ਐੱਸਪੀ (ਡੀ) ਬਲਵਿੰਦਰ ਸਿੰਘ ਨੂੰ ਮਿਲੇ। ਇਸ ਸਮੇਂ ਦੌਰਾਨ ਪਾਦਰੀ ਦੀਆਂ ਵੀਡੀਓਜ਼ ਅਤੇ ਹੋਰ ਜਾਣਕਾਰੀ ਉਨ੍ਹਾਂ ਨੂੰ ਉਪਲਬਧ ਕਰਵਾਈ ਗਈ। ਦੂਜੇ ਪਾਸੇ, ਦੀਨਾਨਗਰ ਥਾਣੇ ਦੇ ਐਸਐਚਓ ਅੰਮ੍ਰਿਤਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਮੁਲਜ਼ਮ ਜਸ਼ਨ ਗਿੱਲ ਵਿਰੁੱਧ 9 ਜੁਲਾਈ 2023 ਨੂੰ ਧਾਰਾ 376 ਅਤੇ 304ਏ ਆਈਪੀਸੀ ਤਹਿਤ ਐਫਆਈਆਰ ਨੰਬਰ 126 ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਵਿਸਰਾ 1 ਜੂਨ 2023 ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਵਿੱਚ ਜਮ੍ਹਾ ਕਰਵਾਇਆ ਗਿਆ ਸੀ । ਵਿਸਰਾ ਰਿਪੋਰਟ 18 ਦਸੰਬਰ 2023 ਨੂੰ ਆਈ। ਵਿਰਸਾ ਅਤੇ ਪੋਸਟਮਾਰਟਮ ਰਿਪੋਰਟਾਂ ਤੋਂ ਬਾਅਦ ਮਾਮਲੇ ਵਿੱਚ ਧਾਰਾ 313 ਅਤੇ 314 ਆਈਪੀਸੀ ਜੋੜ ਦਿੱਤੀ ਗਈ ਸੀ ਜਦੋਂ ਕਿ ਮੁਲਜ਼ਮ ਨੂੰ 9 ਅਕਤੂਬਰ, 2024 ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ। ਉਦੋਂ ਤੋਂ ਪੁਲਿਸ ਉਸਦੀ ਲਗਾਤਾਰ ਭਾਲ ਕਰ ਰਹੀ ਹੈ।
ਸਮਾਜ ‘ਚ ਆ ਰਹੀਆਂ ਅਜਿਹੀਆਂ ਮਾੜੀਆਂ ਘਟਨਾਵਾਂ ਅਜਿਹੇ ਲੋਕਾਂ ‘ਤੇ ਕਲੰਕ ਹਨ ਜੋ ਧਰਮ ਪ੍ਰਚਾਰ ਦਾ ਨਾਟਕ ਕਰਕੇ ਅਜਿਹੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ। ਜਿਥੇ ਮਰਦ ਪ੍ਰਧਾਨ ਦੇਸ਼ ‘ਚ ਮਰਦਾਂ ਨੂੰ ਔਰਤਾਂ ਪ੍ਰਤੀ ਚੰਗੀ ਚੋਣ ਅਪਣਾਉਣ ਦੀ ਲੋੜ ਹੈ ਉਥੇ ਹੀ ਔਰਤਾਂ ਨੂੰ ਵੀ ਆਪਣਾ ਆਤਮ ਸਨਮਾਨ ਕਾਇਮ ਰੱਖਣਾ ਚਾਹੀਦਾ ਹੈ।
Post Comment