ਹੁਣੀ-ਹੁਣੀ

ਪੰਜਾਬ ‘ਚ 3 ਦਿਨ ਤੇਜ ਹਵਾਵਾਂ ਤੇ ਮੀਂਹ ਦੀ ਚੇਤਾਵਨੀ!

ਪੰਜਾਬ

18 ਮਈ 2025

ਪੰਜਾਬ ‘ਚ ਲਗਾਤਾਰ ਮੌਸਮ ਆਪਣਾ ਮਿਜ਼ਾਜ ਬਦਲਦਾ ਨਜ਼ਰ ਆ ਰਿਹਾ ਹੈ।ਉੱਥੇ ਹੀ ਸ਼ਨੀਵਾਰ ਨੂੰ ਭਿਆਨਕ ਗਰਮੀ ਨੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਜਿੱਥੇ 45.2 ਡਿਗਰੀ ਸੈਲਸੀਅਸ ਦਾ ਤਾਪਮਾਨ ਵੇਖਿਆ ਗਿਆ। ਜਦੋਂ ਕਿ ਲੁਧਿਆਣੇ ਦਾ ਵੱਧ ਤੋਂ ਵੱਧ ਤਾਪਮਾਨ 44.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਦਾ ਰਾਤ ਦਾ ਤਾਪਮਾਨ ਸੂਬੇ ਵਿੱਚ ਸਭ ਤੋਂ ਵੱਧ 31.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਿਹੜਾ ਕਿ ਆਮ ਨਾਲੋਂ 7 ਡਿਗਰੀ ਸੈਲਸੀਅਸ ਵਧਿਆ ਹੋਇਆ ਸੀ। ਉੱਥੇ ਹੀ ਫਾਜ਼ਿਲਕਾ ਦਾ ਵੱਧ ਤੋਂ ਵੱਧ ਤਾਪਮਾਨ 43.6, ਪਟਿਆਲਾ ਦਾ 42.6, ਅੰਮ੍ਰਿਤਸਰ ਦਾ 41.6 ਤੇ ਜਲੰਧਰ ਦਾ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ‘ਚ 3 ਦਿਨ ਤੇਜ ਹਵਾਵਾਂ ਤੇ ਮੀਂਹ ਦੀ ਚੇਤਾਵਨੀ!

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ 18 ਮਈ ਨੂੰ ਵੀ ਮੌਸਮ ਗਰਮ ਰਹੇਗਾ। ਪਰ 19 ਤੋਂ 21 ਮਈ ਤੱਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਇਸ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਹੈ।

Post Comment

You May Have Missed