ਹੁਣੀ-ਹੁਣੀ

Shivraj Singh Chouhan Visit Patiala: ਕੇਂਦਰੀ ਖੇਤੀਬਾੜੀ ਮੰਤਰੀ ਪਹੁੰਚੇ ਰਾਜਪੂਰਾ, ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

Shivraj Singh Chouhan Visit Patiala: “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਤਹਿਤ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਇੱਕ ਦਿਨ ਦੇ ਪੰਜਾਬ ਦੌਰੇ ‘ਤੇ ਪਹੁੰਚੇ ਹਨ। ਉਨ੍ਹਾਂ ਦੀ ਫੇਰੀ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧਾ ਸੰਚਾਰ ਸਥਾਪਤ ਕਰਨਾ, ਖੇਤੀਬਾੜੀ ਖੇਤਰ ਵਿੱਚ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕਤਾ ਫ਼ੈਲਾਉਣਾ ਹੈ।

ਆਪਣੀ ਫੇਰੀ ਦੌਰਾਨ ਸ਼ਿਵਰਾਜ ਸਿੰਘ ਚੌਹਾਨ ਰਾਜਪੂਰਾ ਵਿਖੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨਾ ਉਨ੍ਹਾਂ ਨਾਲ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੂੰਡੀਆਂ ਵੀ ਨਾਲ ਮੌਜੂਦ ਹਨ। ਉਨ੍ਹਾਂ ਦੀ ਫੇਰੀ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧਾ ਸੰਚਾਰ ਸਥਾਪਤ ਕਰਨਾ, ਖੇਤੀਬਾੜੀ ਖੇਤਰ ਵਿੱਚ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕਤਾ ਫ਼ੈਲਾਉਣਾ ਹੈ। ਰਾਜਪੂਰਾ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆ ਤੇ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਮੰਤਰੀ ਚੌਹਾਨ ਦੁਪਹਿਰ 2 ਵਜੇ ਅਮਰਗੜ੍ਹ ਪਹੁੰਚਣਗੇ। ਜਿੱਥੇ ਉਹ ਆਧੁਨਿਕ ਖੇਤੀਬਾੜੀ ਮਸ਼ੀਨਾਂ ਦੀ ਪ੍ਰਦਰਸ਼ਨੀ ਦਾ ਨਿਰੀਖਣ ਕਰਨਗੇ। ਇਸ ਤੋਂ ਬਾਅਦ, ਦੁਪਹਿਰ 2:30 ਵਜੇ, ਉਹ ਖੇਤੀ ਮਸ਼ੀਨੀਕਰਨ ਉਦਯੋਗ ਦਾ ਦੌਰਾ ਕਰਨਗੇ ਅਤੇ ਉੱਥੇ ਕੰਮ ਅਤੇ ਤਕਨੀਕੀ ਵਿਕਾਸ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।

Post Comment

You May Have Missed