ਹੁਣੀ-ਹੁਣੀ

ਸੁਖਬੀਰ ਨੂੰ ਫੇਰ ਲੱਗੇਗੀ ਧਾਰਮਿਕ ਸਜ਼ਾ? ਜਥੇਦਾਰ ਨੇ ਕੀਤਾ ਤਲਬ

ਸੁਖਬੀਰ

22 ਮਈ 2025

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀਆਂ ਮੁਸ਼ਕਿਲਾਂ ਵੱਧ ਚੁੱਕੀਆਂ ਹਨ। ਦੱਸ ਦਈਏ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਖਤ ਸ਼੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਤੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਤੇ ਪ੍ਰਬੰਧਕ ਕਮੇਟੀ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਤਖਤ ਸ਼੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ‘ਚ ਨਾ ਸਿਰਫ ਇਹਨਾਂ ਹੁਕਮਾਂ ਨੂੰ ਖਾਰਜ ਕਰ ਦਿੱਤਾ ਹੈ ਬਲਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਬਾਬਾ ਟੇਕ ਸਿੰਘ ਨੂੰ ਤਨਖਾਹੀਆ ਵੀ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ ਤਖਤ ਸ਼੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।

ਸੁਖਬੀਰ ਨੂੰ ਫੇਰ ਲੱਗੇਗੀ ਧਾਰਮਿਕ ਸਜ਼ਾ? ਜਥੇਦਾਰ ਨੇ ਕੀਤਾ ਤਲਬ

ਤਖਤ ਸ਼੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਵਿਖੇ ਹੋਈ ਪੰਜ ਪਿਆਰਿਆਂ ਦੀ ਇਕੱਤਰਤਾ ‘ਚ ਤਖਤ ਸ਼੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਦਲਦੀਪ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਪਰਸੂਰਾਮ ਸਿੰਘ ਤੇ ਭਾਈ ਅਮਰਜੀਤ ਸਿੰਘ ਸ਼ਾਮਿਲ ਹੋਏ। ਇਕੱਤਰਤਾ ਉਪਰੰਤ ਹੁਕਮਨਾਮਾ ਜਾਰੀ ਕੀਤਾ ਗਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਕੀਤੇ ਗਏ ਹੁਕਮ ਸਿਆਸਤ ਤੋਂ ਪ੍ਰੇਰਤ ਹਨ। ਇਸ ਲਈ ਇਹਨਾਂ ਹੁਕਮਾਂ ਨੂੰ ਤਖਤ ਸ਼੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਮਾਨ ਸਨਮਾਨ, ਮਰਿਆਦਾ, ਪਰੰਪਰਾ, ਪ੍ਰਭੂ ਸਤਾ ਨੂੰ ਠੇਸ ਪਹੁੰਚਾਉਣ ਦਾ ਗੰਭੀਰ ਦੋਸ਼ ਮੰਨਦੇ ਹੋਏ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ-ਅੰਦਰ ਤਖਤ ਸ਼੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੀ ਪੰਜ ਪਿਆਰਿਆਂ ਦੇ ਸਾਹਮਣੇ ਨਿੱਜੀ ਰੂਪ ‘ਚ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਆਦੇਸ਼ ਜਾਰੀ ਕੀਤਾ ਜਾਂਦਾ ਹੈ। ਇਸ ਦੇਸ਼ ਦੀ ਉਲੰਘਣਾ ਹੋਣ ‘ਤੇ ਪੰਥਕ ਰਵਾਇਤ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਤਖਤ ਸ਼੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਸਾਰੇ ਅਹੁਦੇਦਾਰਾਂ ਤੇ ਮੈਂਬਰ ਸਾਹਿਬਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ ਤੇ ਕਥਿਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਵੱਲੋਂ ਜਾਰੀ ਹੁਕਮ ਮੰਨਣ ‘ਤੇ ਸਖਤ ਮਨਾ ਕੀਤਾ ਜਾਂਦਾ ਹੈ। ਜੇਕਰ ਕੋਈ ਹੁਕਮਨਾਮਾ ਦਾ ਵਿਰੋਧ ਕਰਦਾ ਹੈ ਜਾਂ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਸ ‘ਤੇ ਵੀ ਪੰਥਕ ਰਵਾਇਤ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਪਹਿਲਾਂ ਜਾਰੀ ਹੁਕਮ ਅਨੁਸਾਰ ਗਿਆਨੀ ਰਣਜੀਤ ਸਿੰਘ ਗੌਹਰ ਦੇ ‘ਤੇ ਲੱਗੇ ਤਨਖਾਹੀਆ ਤੇ ਪੰਥ ਚੋਂ ਛੇਕੇ ਹੋਣ ਦਾ ਦੇਸ਼ ਵੀ ਪੂਰੀ ਤਰ੍ਹਾਂ ਲਾਗੂ ਰਹੇਗਾ। ਇਹ ਵੀ ਆਦੇਸ਼ ਦਿੱਤਾ ਜਾਂਦਾ ਹੈ ਕਿ ਅੱਜ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਜਾਂ ਬਾਹਰੀ ਕਿਸੇ ਵੀ ਤਖਤ ਦੇ ਪੰਜ ਪਿਆਰੇ, ਸਿੰਘ ਸਾਹਿਬਾਨ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਆਦੇਸ਼ ਤਖਤ ਸ਼੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਵਿਖੇ ਨਾ ਲਾਗੂ ਕੀਤਾ ਜਾਵੇਗਾ ਤੇ ਨਾ ਹੀ ਮੰਨਿਆ ਜਾਵੇਗਾ ਇਸ ਆਦੇਸ਼ ਦਾ ਸਖਤੀ ਨਾਲ ਪਾਲਨ ਕੀਤਾ ਜਾਵੇ।

Post Comment

You May Have Missed