
SYL ਵਿਵਾਦ ‘ਤੇ ਸੁਪਰੀਮ ਕੋਰਟ ਦਾ ਫੈਸਲਾ, ਸੁਣੋ ਪੰਜਾਬ ਤੇ ਹਰਿਆਣਾ ਨੂੰ ਕੀ ਕਿਹਾ?
SYL ਵਿਵਾਦ ‘ਤੇ ਸੁਪਰੀਮ ਕੋਰਟ ਦਾ ਫੈਸਲਾ, ਸੁਣੋ ਪੰਜਾਬ ਤੇ ਹਰਿਆਣਾ ਨੂੰ ਕੀ ਕਿਹਾ?
6 ਮਈ 2025
SYL ਨਹਿਰ ਦਾ ਮਾਮਲਾ ਪਿਛਲੇ ਕਈ ਸਾਲਾਂ ਤੋਂ ਲਮਕਦਾ ਆ ਰਿਹਾ ਹੈ। ਤੇ ਹੁਣ ਪੰਜਾਬ ਅਤੇ ਹਰਿਆਣਾ ‘ਚ ਪਾਣੀ ਦੇ ਮਸਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ SYL ਨਹਿਰ ਦੇ ਵਿਵਾਦ ਨੂੰ ਸੁਲਝਾਉਣ ਲਈ ਕੇਂਦਰ ਨਾਲ ਸਹਿਯੋਗ ਕਰਨ ਦੇ ਹੁਕਮ ਦਿੱਤੇ ਹਨ।
ਜਸਟਿਸ ਬੀ ਆਰ ਗਵਾਈ ਤੇ ਆਗਸਟੀਨ ਜੌਰਜ ਮਸੀਹ ਦੀ ਬੈਂਚ ਨੂੰ ਕੇਂਦਰ ਸਰਕਾਰ ਨੇ ਜਾਣਕਾਰੀ ਦਿੱਤੀ ਕਿ ਉਹ ਇਸ ਮੁੱਦੇ ਨੂੰ ਸੁਲਝਾਉਣ ਲਈ ਪਹਿਲਾਂ ਹੀ ਅਸਰਦਾਰ ਕਦਮ ਉਠਾ ਰਹੇ ਹਨ।
ਸੁਣਵਾਈ ਦੌਰਾਨ ਬੈਂਚ ਨੇ ਕੀ ਕਿਹਾ?
ਬੈਂਚ ਨੇ ਕਿਹਾ, “ਅਸੀਂ ਦੋਹਾਂ ਸੂਬਿਆਂ ਨੂੰ ਸ਼ਾਂਤੀ ਨਾਲ ਹੱਲ ਤੱਕ ਪਹੁੰਚਾਉਣ ਲਈ ਭਾਰਤ ਸਰਕਾਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੰਦੇ ਹਾਂ” ਬੈਂਚ ਨੇ ਇਹ ਵੀ ਕਿਹਾ ਕਿ ਜੇਕਰ ਇਸ ਸਮੇਂ ਤੱਕ ਮਾਮਲਾ ਨਹੀਂ ਸੁਲਝਦਾ ਤਾਂ ਉਹ 13 ਅਗਸਤ ਨੂੰ ਮਾਮਲੇ ਦੀ ਸੁਣਵਾਈ ਕਰਨਗੇ।
ਕੇਂਦਰ ਵੱਲੋਂ ਪੇਸ਼ ਵਧੀਕ ਸੋਲਿਸਿਟਰ ਜਨਰਲ ਐਸ਼ਵਰਿਆ ਭਾਟੀ ਨੇ ਬੈਂਚ ਨੂੰ ਦੱਸਿਆ ਕਿ “ਅਸੀਂ ਵਿਚੋਲਗੀ ਲਈ ਯਤਨ ਕੀਤੇ ਹਨ ਪਰ ਸੂਬਿਆਂ ਨੂੰ ਆਪਣੀ ਗੱਲ ਤੇ ਅਮਲ ਕਰਨਾ ਪਵੇਗਾ”
ਦੱਸ ਦਈਏ ਕਿ ਸਤਲੁਜ ਜਮੁਨਾ ਲਿੰਕ ਨਹਿਰ ਹਰਿਆਣੇ ਨੂੰ ਪਾਣੀ ਦੇਣ ਲਈ ਬਣਾਈ ਗਈ ਸੀ। ਪਰ ਸਮੇਂ-ਸਮੇਂ ਤੇ ਪੰਜਾਬ ਦੀਆਂ ਸਰਕਾਰਾਂ ਨੇ ਪਾਣੀ ਰੋਕਣ ‘ਤੇ ਜ਼ੋਰ ਦਿੱਤਾ ਜਿਸ ਦੇ ਨਤੀਜੇ ਵਜੋਂ SYL ਦੀ ਜਮੀਨ ਵੀ ਕਿਸਾਨਾਂ ਨੂੰ ਵਾਪਸ ਕਰਨੀ ਪਈ ਸੀ।
Post Comment