ਹੁਣੀ-ਹੁਣੀ

ਮਾਨ ਸਰਕਾਰ ਦਾ ਵੱਡਾ Action, ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ”ਚੋਂ ਕੱਢਿਆ ਬਾਹਰ

Punjab News : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਦੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਕਰਮ ਮਜੀਠੀਆ ਦੇ ਖ਼ਿਲਾਫ਼ ਵਿਜੀਲੈਂਸ ਐਕਸ਼ਨ ‘ਤੇ ਸਵਾਲ ਕਰਨ ਮਗਰੋਂ ਹੀ ਉਨ੍ਹਾਂ ਖ਼ਿਲਾਫ਼ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਵੱਡੇ ਫ਼ੈਸਲੇ ਨਾਲ ਮਾਨ ਸਰਕਾਰ ਨੇ ਸਾਫ਼ ਸੁਨੇਹਾ ਦਿੱਤਾ ਹੈ ਕਿ ਡਰੱਗਜ਼ ਦੇ ਖ਼ਿਲਾਫ਼ ਮੁਹਿੰਮ ‘ਚ ਸਿਆਸਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਵੀ ਇਸ ‘ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰੇਗਾ, ਉਸ ਦੀ ਪਾਰਟੀ ‘ਚ ਕੋਈ ਥਾਂ ਨਹੀਂ ਹੈ। ਇਸ ਦੇ ਤਹਿਤ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। 

ਇਹ ਵੀ ਪੜ੍ਹੋ : ਪੰਜਾਬ ‘ਚ ਬੇਅਦਬੀ ਮਾਮਲਿਆਂ ‘ਤੇ ਸਜ਼ਾ ਲਈ ਆਵੇਗਾ ਨਵਾਂ ਕਾਨੂੰਨ

ਦੱਸਣਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮਜੀਠੀਆ ਖ਼ਿਲਾਫ਼ ਕਾਰਵਾਈ ‘ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਮਜੀਠੀਆ ਜੇਲ੍ਹ ‘ਚ ਸੀ ਤਾਂ ਮਾਨ ਸਰਕਾਰ ਨੇ ਪੁੱਛਗਿੱਛ ਨਹੀਂ ਕੀਤੀ ਅਤੇ ਜ਼ਮਾਨਤ ਕਰਵਾ ਦਿੱਤੀ। ਉਨ੍ਹਾਂ ਕਿਹਾ ਸੀ ਕਿ ਜਦੋਂ ਕਾਂਗਰਸ ਵੇਲੇ ਦਰਜ ਹੋਏ ਮੁਕੱਦਮੇ ‘ਚ ਮਜੀਠੀਆ ਜੇਲ੍ਹ ‘ਚ ਸੀ ਤਾਂ ਮਾਨ ਸਰਕਾਰ ਨੇ ਕੋਈ ਰਿਮਾਂਡ ਨਹੀਂ ਲਿਆ ਅਤੇ ਫਿਰ ਉਸ ਦੀ ਜ਼ਮਾਨਤ ਕਰਵਾ ਦਿੱਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਤੜਕੇ ਕਿਸੇ ਦੇ ਘਰ ਛਾਪੇਮਾਰੀ ਕਰਨਾ ਨੀਤੀ ਦੇ ਖ਼ਿਲਾਫ਼ ਹੁੰਦਾ ਹੈ।

Post Comment

You May Have Missed