
ਚੰਡੀਗੜ੍ਹ ਮੇਅਰ ਚੋਣ ‘ਚ ਹੁਣ ਇਸ ਤਰ੍ਹਾਂ ਪੈਣਗੀਆਂ ਵੋਟਾਂ
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀ ਰਾਜਨੀਤੀ ਵਿੱਚ 29 ਸਾਲਾਂ ਬਾਅਦ ਇੱਕ ਵੱਡਾ ਤੇ ਇਤਿਹਾਸਿਕ ਬਦਲਾਅ ਹੋਣ ਜਾ ਰਿਹਾ ਹੈ। ਪੁਨ ਮੇਅਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਗੁਪਤ ਵੋਟਿੰਗ ਦੀ ਬਜਾਏ ਹੱਥ ਖੜੇ ਕਰਕੇ ਕੀਤੀ ਜਾਵੇਗੀ। ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਇਸ ਐਕਟ ਵਿੱਚ ਸੋਧ ਨੂੰ ਮਜ਼ਦੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਅਨਿਲ ਮਸੀਹ ਵਿਵਾਦ ਅਤੇ ਸੁਪਰੀਮ ਕੋਰਟ ਦੀਆਂ ਸਖ਼ਤ ਟਿੱਪਣੀਆਂ ਤੋਂ ਬਾਅਦ ਲਿਆ ਗਿਆ ਹੈ। ਹੁਣ ਅਗਲੀ ਮੇਅਰ ਚੋਣ ਵਿਚ ਇਹ ਨਵੀਂ ਪ੍ਰਣਾਲੀ ਲਾਗੂ ਕੀਤੀ ਜਾਵੇਗੀ।
ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ‘ਚ ਲਿਆ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੀਤੇ ਮੰਗਲਵਾਰ ਨੂੰ ਨਗਰ ਨਿਗਮ ਚੰਡੀਗੜ੍ਹ ਨਿਯਮ 1996 ਦੇ ਨਿਯਮ ਛੇ ਵਿੱਚ ਸੋਧ ਕਰਦੇ ਹੋਏ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ।ਅਨਿਲ ਮਸੀਹ ਮਾਮਲੇ ਤੋਂ ਬਾਅਦ, ਸਵਾਲ ਉੱਠੇ ਸਨ ਕਿ ਜਦੋਂ ਸਿਰਫ 35 ਕੌਂਸਲਰਾਂ ਨੂੰ ਵੋਟ ਪਾਉਣੀ ਪੈਂਦੀ ਹੈ ਅਤੇ ਉਹ ਸਾਰੇ ਕੌਂਸਲਰ ਇੱਕ ਪਾਰਟੀ ਦੇ ਚਿੰਨ੍ਹ ‘ਤੇ ਚੋਣ ਜਿੱਤ ਚੁੱਕੇ ਹਨ। ਅਜਿਹੀ ਸਥਿਤੀ ਵਿੱਚ, ਗੁਪਤ ਵੋਟਿੰਗ ਕਿਉਂ ਕੀਤੀ ਜਾਂਦੀ ਹੈ। ਇਸ ਦੀ ਬਜਾਏ, ਹੱਥ ਚੁੱਕ ਕੇ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ।
ਕੈਨੇਡਾ ਵਿਚ ਮੁੜ ਸਿੱਖਾਂ ਦੀ ਜਾਨ ਉਤੇ ਮੰਡਰਾਇਆ ਖਤਰਾ
ਸਾਬਕਾ ਮੇਅਰ ਕੁਲਦੀਪ ਕੁਮਾਰ ਦੇ ਕਾਰਜਕਾਲ ਦੌਰਾਨ, ਅਕਤੂਬਰ 2024 ਵਿੱਚ ਨਗਰ ਨਿਗਮ ਸਦਨ ਵਿੱਚ ਇੱਕ ਪ੍ਰਸਤਾਵ ਪਾਸ ਕੀਤਾ ਗਿਆ ਸੀ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਇਸਦਾ ਸਮਰਥਨ ਕੀਤਾ ਸੀ। ਕੁਲਦੀਪ ਕੁਮਾਰ ਨੇ ਜਨਵਰੀ 2025 ਵਿੱਚ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਸੀ ਜਿਸ ਵਿੱਚ ਗੁਪਤ ਵੋਟਿੰਗ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ, ਜਿਸਨੂੰ ਸੁਪਰੀਮ ਕੋਰਟ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਇਹ ਫੈਸਲਾ ਪ੍ਰਸ਼ਾਸਨ ਨੂੰ ਲੈਣਾ ਪਵੇਗਾ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਇਸ ‘ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ। ਡਿਪਟੀ ਕਮਿਸ਼ਨਰ ਦਫ਼ਤਰ ਨੇ ਆਪਣਾ ਪ੍ਰਸਤਾਵ ਤਿਆਰ ਕੀਤਾ ਅਤੇ ਹੁਣ ਪ੍ਰਸ਼ਾਸਕ ਨੇ ਇਸਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸਨੂੰ ਲਾਗੂ ਕਰ ਦਿੱਤਾ ਹੈ।
Post Comment