
Bharat Bhushan Ashu ਨੂੰ ਵਿਜੀਲੈਂਸ ਦਾ ਨੋਟਿਸ, 2,400 ਕਰੋੜ ਰੁਪਏ ਦਾ ਘੁਟਾਲਾ?
ਲੁਧਿਆਣਾ ਪੱਛਮੀ ਹਲਕੇ ‘ਤੇ ਹੋਣ ਜਾ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਵੱਡਾ ਝਟਕਾ ਲੱਗਿਆ ਹੈ। ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਸੰਮਨ ਭੇਜ ਕੇ ਅੱਜ ਹੀ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਨੀਜੀ ਚੈਨਲ ਹੋਈ ਗੱਲਬਾਤ ਵਿਚ ਆਸ਼ੂ ਨੇ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਮਨ੍ਹਾਂ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2,400 ਕਰੋੜ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਆਸ਼ੂ ਨੂੰ ਤਲਬ ਕੀਤਾ ਗਿਆਹੈ। ਵਿਜੀਲੈਂਸ ਦੇ ਡੀਐਸਪੀ ਨੇ ਆਸ਼ੂ ਨੂੰ ਭੇਜੇ ਨੋਟਿਸ ਵਿੱਚ ਕਿਹਾ ਹੈ ਕਿ ਉਸਨੂੰ ਨਿਊ ਹਾਈ ਸਕੂਲ ਮਾਮਲੇ ਵਿੱਚ 8 ਜਨਵਰੀ ਨੂੰ ਦਰਜ ਕੀਤੀ ਗਈ ਐਫਆਈਆਰ ਵਿੱਚ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ। ਦੱਸ ਦਈਏ ਕਿ ਆਸ਼ੂ ਨੂੰ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਮਗਰੋਂ ਉਹ ਜੇਲ੍ਹ ਵਿਚ ਵੀ ਰਹੇ ਸਨ।
Post Comment