ਹੁਣੀ-ਹੁਣੀ

Vijay Rupani In Air India Plane: ਗੁਜਰਾਤ ਦੇ ਸਾਬਕਾ CM ਵੀ ਹਾਦਸਾਗ੍ਰਸਤ ਜਹਾਜ਼ ‘ਚ ਸੀ ਮੌਜੂਦ

Vijay Rupani In Air India Plane: ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਚਾਲਕ ਦਲ ਦੇ ਮੈਂਬਰਾਂ ਸਮੇਤ 242 ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਵੀ ਹਾਦਸੇ ਵਾਲੇ ਜਹਾਜ਼ ਵਿੱਚ ਸਵਾਰ ਸਨ।

Air India Plane Crash: ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਜਹਾਜ਼ CRASH

ਵਿਜੇ ਰੁਪਾਣੀ ਲੰਡਨ ਜਾ ਰਹੇ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਦਸੇ ਸਬੰਧੀ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਫ਼ੋਨ ‘ਤੇ ਗੱਲ ਕੀਤੀ ਹੈ। ਰਾਹਤ ਅਤੇ ਬਚਾਅ ਲਈ ਸੱਤ ਤੋਂ ਅੱਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਰਾਸ਼ਟਰੀ ਆਫ਼ਤ ਬਚਾਅ ਬਲ (ਐਨਡੀਆਰਐਫ) ਦੀਆਂ ਟੀਮਾਂ ਨੂੰ ਵੀ ਮੌਕੇ ‘ਤੇ ਭੇਜਿਆ ਗਿਆ ਹੈ।

Post Comment

You May Have Missed