ਹੁਣੀ-ਹੁਣੀ

Weather Update Punjab: ਮੌਸਮ ਵਿਭਾਗ ਦੀ ਤਾਜ਼ੀ ਭਵਿੱਖਬਾਣੀ, ਪੀਲਾ ਅਲਰਟ ਜਾਰੀ

Weather Update Punjab: ਮੌਸਮ ਵਿਭਾਗ ਦੀ ਤਾਜ਼ੀ ਭਵਿੱਖਬਾਣੀ ਵਿਚ ਅੱਗਲੇ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚਾਲੇ ਕੋਈ ਜ਼ਿਆਦਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਸੂਬੇ ਭਰ ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਵੇਖੀਆਂ ਗਈਆਂ ਸਨ। ਇਸਦਾ ਕਾਰਨ ਪਿਛਲੇ ਕੁਝ ਦਿਨਾਂ ਤੋਂ ਸਰਗਰਮ ਪੱਛਮੀ ਗੜਬੜੀ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਅਤੇ ਮੀਂਹ ਹੈ।

Shivraj Singh Chouhan Visit Patiala: ਕੇਂਦਰੀ ਖੇਤੀਬਾੜੀ ਮੰਤਰੀ ਪਹੁੰਚੇ ਰਾਜਪੂਰਾ, ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਅੱਜ ਮੌਸਮ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਆਉਣ ਵਾਲੇ ਤਿੰਨ ਦਿਨਾਂ ਵਿੱਚ ਤਾਪਮਾਨ ਇੱਕ ਵਾਰ ਫਿਰ 4 ਡਿਗਰੀ ਵੱਧ ਸਕਦਾ ਹੈ। ਇਸ ਦੌਰਾਨ ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸੂਬੇ ਭਰ ‘ਚ ਅੱਜ ਤੋਂ 8 ਜੂਨ ਤੱਕ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਅੱਜ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਹੌਲੀ-ਹੌਲੀ ਆਉਣ ਵਾਲੇ ਦਿਨਾਂ ‘ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਜਾ ਸਕਦਾ ਹੈ।

Previous post

Shivraj Singh Chouhan Visit Patiala: ਕੇਂਦਰੀ ਖੇਤੀਬਾੜੀ ਮੰਤਰੀ ਪਹੁੰਚੇ ਰਾਜਪੂਰਾ, ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

Next post

Amritsar GNDU: ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ, ਪੜ੍ਹੋ ਪੂਰੀ ਖ਼ਬਰ

Post Comment

You May Have Missed